ਸਾਡੇ ਬਾਰੇ
ਪੰਜਾਬੀ ਜ਼ੁਬਾਨ ਦਾ ਦਫ਼ਤਰੀ ਆਰੰਭ ਰਿਆਸਤ ਪਟਿਆਲਾ ਵਿਚ ਪਹਿਲੀ ਜਨਵਰੀ, 1948 ਨੂੰ ਪੰਜਾਬੀ ਸੈਕਸ਼ਨ ਦੀ ਸਥਾਪਨਾ ਨਾਲ ਸ਼ੁਰੂ ਹੋਇਆ। ਸਰਕਾਰੀ ਦਫ਼ਤਰ ਸੈਫ਼ਾਬਾਦੀ ਗੇਟ ਦੇ ਮੁਹੱਲਾ ਮੀਰ ਕੁੰਦਲਾ, ਕੋਠੀ ਅਬਦੁਲ ਰਹੀਮ ਖ਼ਾਂ ਵਿਖੇ ਬਣਿਆ। ਇਹ ਪੰਜਾਬੀ ਸੈਕਸ਼ਨ, ਸਿੱਖਿਆ ਵਿਭਾਗ ਦਾ ਇੱਕ ਅੰਗ ਬਣਿਆ ਸੀ। ਇਸ ਵਿਚ ਦੋ ਗਜ਼ਟਿਡ ਅਫ਼ਸਰ, ਤਿੰਨ ਖੋਜ ਸਹਾਇਕ, ਚਾਰ ਅਸਿਸਟੈਂਟ, ਇਕ ਕੈਸ਼ੀਅਰ, ਇਕ ਜੂਨੀਅਰ ਕਲਰਕ ਤੇ ਦੋ ਸੇਵਾਦਾਰ ਨਿਯੁਕਤ ਹੋਏ। ਇਸ ਤਰ੍ਹਾਂ ਇਹ ਪੰਜਾਬੀ ਭਾਸ਼ਾ ਦਾ ਦਫ਼ਤਰੀ ਸੈਕਸ਼ਨ 13 ਆਸਾਮੀਆਂ ਨਾਲ ਕਾਇਮ ਹੋਇਆ। ਸਰਦਾਰ ਰਣਜੀਤ ਸਿੰਘ ਗਿੱਲ ਸੈਕਸ਼ਨ ਦੇ ਇੰਚਾਰਜ ਤੇ ਗਿਆਨੀ ਲਾਲ ਸਿੰਘ ਸਹਾਇਕ ਅਫ਼ਸਰ ਨਿਯੁਕਤ ਕੀਤੇ ਗਏ। ਇਸ ਤਰ੍ਹਾਂ 13 ਦੀ ਗਿਣਤੀ ਦਾ ਸੈਕਸ਼ਨ ਪਹਿਲਾਂ 'ਮਹਿਕਮਾ ਪੰਜਾਬੀ' ਤੇ ਮੁੜ ਭਾਸ਼ਾ ਵਿਭਾਗ ਦੇ ਰੂਪ...
Read More...