ਪੰਜਾਬੀ ਬਾਲ ਸਾਹਿਤ ਕੁਇਜ਼ ਮੁਕਾਬਲੇ (ਜ਼ਿਲ੍ਹਾ ਪੱਧਰ)

ਭਾਸ਼ਾ ਵਿਭਾਗ ਵੱਲੋਂ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ ਦੀ ਸਾਹਿਤਕ ਰੁਚੀ ਨੂੰ ਉਤਸ਼ਾਹਿਤ ਕਰਨ ਹਿੱਤ ਪਹਿਲਾ ਅਕਤੂਬਰ ਮਹੀਨੇ ’ਚ ਜ਼ਿਲ੍ਹਾ ਪੱਧਰ ’ਤੇ ਪੰਜਾਬੀ ਬਾਲ ਸਾਹਿਤ ਕੁਇਜ਼ ਮੁਕਾਬਲੇ ਕਰਵਾਏ ਜਾਣਗੇ। ਜਿੰਨਾਂ ਵਿੱਚ ਵੱਡੀ ਗਿਣਤੀ ’ਚ ਵਿਦਿਆਰਥੀ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਜਾਂਦਾ ਹੈ। ਇੰਨਾਂ ਸਮਾਗਮਾਂ ਦੇ ਜੇਤੂ ਪ੍ਰਤੀਯੋਗੀ ਫਿਰ ਪੰਜਾਬ ਪੱਧਰੀ ਸਮਾਗਮ ’ਚ ਹਿੱਸਾ ਲੈਣਗੇ। ਜੇਤੂ ਬੱਚਿਆਂ ਨੂੰ ਢੁਕਵੇਂ ਇਨਾਮ ਦਿੱਤੇ ਜਾਣਗੇ।