ਪੰਜਾਬੀ ਮਾਹ ਉਦਘਾਟਨੀ ਸਮਾਗਮ

ਹਰ ਸਾਲ ਭਾਸ਼ਾ ਵਿਭਾਗ ਵੱਲੋਂ ਨਵੰਬਰ ਮਹੀਨੇ ਨੂੰ ਪੰਜਾਬੀ ਮਾਹ ਵਜੋਂ ਮਨਾਇਆ ਜਾਂਦਾ ਹੈ। ਜਿਸ ਦੌਰਾਨ ਮੁੱਖ ਦਫ਼ਤਰ ਤੇ ਜ਼ਿਲ੍ਹਾ ਸਦਰ ਮੁਕਾਮਾਂ ’ਤੇ ਬਹੁਤ ਸਾਰੇ ਸਾਹਿਤਕ ਸਮਾਗਮ ਕਰਵਾਏ ਜਾਂਦੇ ਹਨ। ਇੰਨਾਂ ਸਮਾਗਮਾਂ ਦਾ ਉਦਘਾਟਨ 1 ਨਵੰਬਰ, 2024 ਨੂੰ ਮੁੱਖ ਦਫ਼ਤਰ ਪਟਿਆਲਾ ਵਿਖੇ ਇੱਕ ਸ਼ਾਨਦਾਰ ਸੱਭਿਆਚਾਕ ਤੇ ਪੁਰਸਕਾਰ ਵੰਡ ਸਮਾਰੋਹ ਦੌਰਾਨ ਕੀਤਾ ਜਾਵੇਗਾ।