ਬਾਲ ਸਾਹਿਤ ਕੁਇਜ਼ ਮੁਕਾਬਲੇ (ਰਾਜ ਪੱਧਰ)

ਭਾਸ਼ਾ ਵਿਭਾਗ ਵੱਲੋਂ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ ਦੀ ਸਾਹਿਤਕ ਰੁਚੀ ਨੂੰ ਉਤਸ਼ਾਹਿਤ ਕਰਨ ਹਿੱਤ ਪਹਿਲਾ ਜ਼ਿਲ੍ਹਾ ਪੱਧਰ ’ਤੇ ਪੰਜਾਬੀ ਬਾਲ ਸਾਹਿਤ ਕੁਇਜ਼ ਮੁਕਾਬਲੇ ਕਰਵਾਏ ਜਾਣਗੇ। ਜਿੰਨਾਂ ਵਿੱਚ ਵੱਡੀ ਗਿਣਤੀ ’ਚ ਵਿਦਿਆਰਥੀ ਹਿੱਸਾ ਲੈਂਦੇ ਹਨ। ਇੰਨਾਂ ਸਮਾਗਮਾਂ ਦੇ ਜੇਤੂ ਪ੍ਰਤੀਯੋਗੀ ਫਿਰ 18 ਨਵੰਬਰ, 2024 ਨੂੰ ਕਪੂਰਥਲਾ ਵਿਖੇ ਹੋਣ ਵਾਲੇ ਰਾਜ ਪੱਧਰੀ ਸਮਾਗਮ ’ਚ ਹਿੱਸਾ ਲੈਣਗੇ। ਜੇਤੂਆਂ ਨੂੰ ਢੁਕਵੇਂ ਇਨਾਮ ਦਿੱਤੇ ਜਾਂਦੇ ਹਨ।