ਨਾਟਕ ਮੁਕਾਬਲੇ (ਰਾਜ ਪੱਧਰ)

ਸਾਹਿਤ ਦੀ ਅਹਿਮ ਵਿਧਾ ਨਾਟਕ ਨਾਲ ਨਵੀਂ ਪੀੜ੍ਹੀ ਨੂੰ ਜੋੜਨ ਲਈ ਭਾਸ਼ਾ ਵਿਭਾਗ ਵੱਲੋਂ ਹਰ ਸਾਲ ਜ਼ਿਲ੍ਹਾ ਸਦਰ ਮੁਕਾਮਾਂ ’ਤੇ ਨਾਟਕ ਮੁਕਾਬਲੇ ਕਰਵਾਏ ਜਾਂਦੇ ਹਨ। ਜਿੰਨਾਂ ਦਾ ਮਕਸਦ ਸਕੂਲੀ ਵਿਦਿਆਰਥੀਆਂ ਨੂੰ ਰੰਗਮੰਚ ਨਾਲ ਜੋੜਨਾ ਹੈ। ਇਸ ਉਪਰੰਤ ਜ਼ਿਲ੍ਹਾ ਪੱਧਰ ਦੀਆਂ ਜੇਤੂ ਟੀਮਾਂ ਦੇ ਰਾਜ ਪੱਧਰੀ ਪੰਜਾਬੀ ਮਾਹ ਦੌਰਾਨ 25 ਨਵੰਬਰ, 2024 ਨੂੰ ਬਠਿੰਡਾ ਵਿਖੇ ਮੁਕਾਬਲੇ ਕਰਵਾਏ ਜਾਂਦੇ ਹਨ।