ਪੰਜਾਬੀ ਮਾਹ ਸਮਾਪਨ ਸਮਾਰੋਹ

ਹਰ ਸਾਲ ਭਾਸ਼ਾ ਵਿਭਾਗ ਵੱਲੋਂ ਨਵੰਬਰ ਮਹੀਨੇ ਨੂੰ ਪੰਜਾਬੀ ਮਾਹ ਵਜੋਂ ਮਨਾਇਆ ਜਾਂਦਾ ਹੈ। ਜਿਸ ਦੌਰਾਨ ਮੁੱਖ ਦਫ਼ਤਰ ਤੇ ਜ਼ਿਲ੍ਹਾ ਸਦਰ ਮੁਕਾਮਾਂ ’ਤੇ ਬਹੁਤ ਸਾਰੇ ਸਾਹਿਤਕ ਸਮਾਗਮ ਕਰਵਾਏ ਜਾਂਦੇ ਹਨ। ਇੰਨਾਂ ਸਮਾਗਮਾਂ ਦਾ ਉਦਘਾਟਨ ਮੁੱਖ ਦਫ਼ਤਰ ਪਟਿਆਲਾ ਵਿਖੇ ਇੱਕ ਸ਼ਾਨਦਾਰ ਸੱਭਿਆਚਾਕ ਤੇ ਪੁਰਸਕਾਰ ਵੰਡ ਸਮਾਰੋਹ ਦੌਰਾਨ ਕੀਤਾ ਜਾਂਦਾ ਹੈ ਅਤੇ ਇਸੇ ਤਹਿਤ ਇਸ ਵਰੇ੍ਹ ਵੀ 30 ਨਵੰਬਰ, 2024 ਨੂੰ ਪੰਜਾਬੀ ਮਾਹ ਦਾ ਸਮਾਪਨ ਸਮਾਰੋਹ ਵੀ ਵਿਭਾਗ ਦੇ ਮੁੱਖ ਦਫ਼ਤਰ ਪਟਿਆਲਾ ਵਿਖੇ ਸਾਹਿਤਕ ਤੇ ਸੱਭਿਆਚਾਰਕ ਪੇਸ਼ਕਾਰੀਆਂ ਨਾਲ ਕੀਤਾ ਜਾਵੇਗਾ।