ਪੰਜਾਬੋਂ ਬਾਹਰ ਸਾਹਿਤਕ ਤੇ ਸਭਿਆਚਾਰਕ ਸਮਾਗਮ

ਪੰਜਾਬੀ ਭਾਸ਼ਾ ਦੇ ਪੰਜਾਬ ਤੋਂ ਬਾਹਰ ਪ੍ਰਚਾਰ-ਪ੍ਰਸਾਰ ਲਈ ਭਾਸ਼ਾ ਵਿਭਾਗ ਵੱਲੋਂ ਹਰ ਸਾਲ ਹੋਰਨਾਂ ਸੂਬਿਆਂ ’ਚ ਸਾਹਿਤਕ ਤੇ ਸੱਭਿਆਚਾਰਕ ਸਾਮਗਮ ਕਰਵਾਏ ਜਾਂਦੇ ਹਨ। ਅਜਿਹੇ ਸਮਾਗਮਾਂ ਦਾ ਮਨੋਰਥ ਪੰਜਾਬ ਤੋਂ ਬਾਹਰ ਬੈਠੇ ਪੰਜਾਬੀ ਪ੍ਰੇਮੀਆਂ ਨੂੰ ਆਪਣੀ ਮਾਤ ਭਾਸ਼ਾ ਨਾਲ ਜੋੜਕੇ ਰੱਖਣਾ ਹੈ। ਪੰਜਾਬੀ ਸਾਹਿਤ ਸਿਰਜਣ ਤੇ ਕਵਿਤਾ ਗਾਇਨ ਮੁਕਾਬਲੇ (ਜ਼ਿਲ੍ਹਾ ਪੱਧਰੀ):- ਭਾਸ਼ਾ ਵਿਭਾਗ ਵੱਲੋਂ ਨਵੀਂ ਪੀੜ੍ਹੀ ਭਾਵ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਾਹਿਤ ਅਤੇ ਸਾਹਿਤ ਸਿਰਜਣਾ ਨਾਲ ਜੋੜਨ ਲਈ ਇਹ ਸਮਾਗਮ ਜੁਲਾਈ ਮਹੀਨੇ ’ਚ ਜ਼ਿਲ੍ਹਾ ਪੱਧਰ ’ਤੇ ਕਰਵਾਏ ਜਾਣੇ ਹਨ ਅਤੇ ਫਿਰ ਜ਼ਿਲ੍ਹਾ ਪੱਧਰ ਦੇ ਜੇਤੂ ਪ੍ਰਤੀਯੋਗੀ ਪੰਜਾਬ ਪੱਧਰੀ ਮੁਕਾਬਲਿਆਂ ’ਚ ਹਿੱਸਾ ਲੈਂਦੇ ਹਨ।